image caption:

ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ

 ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP &lsquoਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਵਿਕਰਮ ਚੌਧਰੀ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਚੌਧਰੀ ਪਰਿਵਾਰ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਭਾਜਪਾ ਜੁਆਇਨ ਕਰਨ ਜਾ ਰਹੇ ਹਨ।

ਦੱਸ ਦੇਈਏ ਕਿ ਚੌਧਰੀ ਪਰਿਵਾਰ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਿਹਾ ਸੀ। ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਸੀ। ਚੌਧਰੀ ਪਰਿਵਾਰ ਫਿਰ ਤੋਂ ਲੋਕ ਸਭਾ ਟਿਕਟ ਮੰਗ ਰਿਹਾ ਸੀ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਟਿਕਟ ਦਿੱਤੀ ਹੈ, ਜਿਸ ਤੋਂ ਬਾਅਦ ਪਤਨੀ ਕਰਮਜੀਤ ਕੌਰ ਨੇ ਭਾਜਪਾ ਜੁਆਇਨ ਕਰ ਲਈ।

ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਕਰਮਜੀਤ ਕੌਰ ਚੌਧਰੀ ਨੇ ਸਭ ਤੋਂ ਪਹਿਲਾਂ ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਨੇ ਇਕ ਦਹਾਕੇ ਤੱਕ ਪੰਜਾਬ ਤੇ ਜਲੰਧਰ ਦੀ ਸੇਵਾ ਕੀਤੀ। ਇਸ ਸੇਵਾ ਨੂੰ ਦੇਖਦੇ ਹੋਏ ਅੱਜ ਭਾਜਪਾ ਨੇ ਮੇਰੇ &lsquoਤੇ ਭਰੋਸਾ ਪ੍ਰਗਟਾਇਆ ਹੈ। ਮੇਰੇ ਪਰਿਵਾਰ ਨੇ ਹਮੇਸ਼ਾ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕੀਤਾ ਹੈ ਤੇ ਹਮੇਸ਼ਾ ਕਰਦਾ ਰਹੇਗਾ।