image caption:

ਆਪਣੇ ਖ਼ਿਲਾਫ਼ ਉੱਠਣ ਵਾਲੀ ਆਵਾਜ਼ ਨੂੰ ਜੇਲ੍ਹ ’ਚ ਡੱਕ ਰਹੀ ਹੈ ‘ਆਪ’ ਸਰਕਾਰ: ਖਹਿਰਾ

 ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਖਹਿਰਾ ਨੇ ਅੱਜ ਕਿਹਾ ਕਿ ਸੂਬੇ ਦੀ ਸਰਕਾਰ ਆਪਣੇ ਖ਼ਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ ਦੱਬਣ ਲਈ ਨਾਜਾਇਜ਼ ਪਰਚੇ ਪਾ ਕੇ ਲੋਕਾਂ ਨੂੰ ਜੇਲ੍ਹਾਂ ਅੰਦਰ ਸੁੱਟ ਰਹੀ ਹੈ, ਜਿਸ ਦਾ ਜਿਊਂਦਾ ਜਾਗਦਾ ਸਬੂਤ ਤੁਹਾਡੇ ਸਾਹਮਣੇ ਬੈਠਾ ਹੈ। ਉਹ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਰਿਹਾਇਸ਼ &rsquoਤੇ ਸੈਂਕੜੇ ਵਰਕਰਾਂ ਤੇ ਆਗੂਆਂ ਦੇ ਇੱਕਠ ਨੂੰ ਸੰਬੋਧਨ ਕਰ ਰਹੇ ਸਨ। ਖਹਿਰਾ ਨੇ ਕਿਹਾ ਕਿ ਸੂਬੇ ਦੇ ਲੋਕ ਦੋ ਸਾਲਾਂ &rsquoਚ ਹੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਦੀਆਂ ਟਿਕਟਾਂ ਆਮ ਪੰਜਾਬੀਆਂ ਨੂੰ ਦੇਣ ਦੀ ਜਗ੍ਹਾ ਕਰੋੜਪਤੀਆਂ ਅਤੇ ਸੂਬੇ ਦੇ ਬਾਹਰਲੇ ਵਿਅਕਤੀਆਂ ਨੂੰ ਦਿੱਤੀਆਂ ਗਈਆਂ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਪਾਰਟੀ ਨੂੰ ਸੂਬੇ ਦੇ 13 ਸੰਸਦੀ ਹਲਕਿਆਂ &rsquoਚ 5 ਕੈਬਨਿਟ ਮੰਤਰੀ­­­, ­ਤਿੰਨ ਵਿਧਾਇਕ ਅਤੇ ਬਾਕੀ ਬਾਹਰੋਂ ਲਿਆਂਦੇ ਉਮੀਦਵਾਰ ਚੋਣ ਮੈਦਾਨ &rsquoਚ ਉਤਾਰਨੇ ਪਏ ਹਨ। ਸੂਬਾ ਸਰਕਾਰ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸੂਬੇ &rsquoਚ ਨੌਕਰੀਆਂ ਲਈ ਪੰਜਾਬੀਆਂ ਦੀ ਜਗ੍ਹਾ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਭਰਤੀ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਤਾਂ ਆਪਣੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦੀ ਗੱਲ ਨਹੀਂ ਸੁਣਦੇ।