image caption:

ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ

 ਸੂਬੇ ਦੀ ਰਾਜਨੀਤੀ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਬੈਂਸ ਭਰਾ ਹੁਣ ਸ਼੍ੋਮਣੀ ਅਕਾਲੀ ਦਲ ਦੇ ਸੰਪਰਕ ਵਿੱਚ ਹਨ। ਪਹਿਲਾਂ ਭਾਜਪਾ, ਫਿਰ ਕਾਂਗਰਸ ਤੇ ਹੁਣ ਸਿਆਸੀ ਚਰਚਾ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਅਕਾਲੀ ਦਲ ਨਾਲ ਜਾ ਸਕਦੇ ਹਨ। ਇਹ ਵੀ ਚਰਚਾ ਹੈ ਕਿ ਸਿਮਰਜੀਤ ਬੈਂਸ ਲੁਧਿਆਣਾ ਤੋਂ ਲੋਕ ਸਭਾ ਦੇ ਉਮੀਦਵਾਰ ਹੋਣ। ਸ਼ਹਿਰ ਦੀਆਂ 2 ਸੀਟਾਂ &rsquoਤੇ ਆਜ਼ਾਦ ਚੋਣ ਲੜ ਕੇ ਜਿੱਤਣ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਹੁਣ ਸ਼ਹਿਰ ਦੀ ਸਿਆਸਤ &rsquoਚ ਨਵੀਂ ਚਰਚਾ ਛੇੜ ਦਿੱਤੀ ਹੈ। ਸੋਸ਼ਲ ਮੀਡੀਆ &rsquoਤੇ ਸਵੇਰ ਤੋਂ ਇਹ ਚਰਚਾ ਚੱਲ ਰਹੀ ਹੈ ਕਿ ਬੈਂਸ ਅਕਾਲੀ ਦਲ &rsquoਚ ਜਾ ਸਕਦੇ ਹਨ ਤੇ ਉਨ੍ਹਾਂ ਦੀ ਘਰ ਵਾਪਸੀ ਹੋ ਸਕਦੀ ਹੈ। ਆਉਣ ਵਾਲੇ 1-2 ਦਿਨਾਂ &rsquoਚ ਪੂਰੀ ਤਸਵੀਰ ਸਾਫ਼ ਹੋ ਜਾਵੇਗੀ।