image caption:

ਬਲਕੌਰ ਸਿੰਘ ਸਿਆਸਤ ‘ਚ ਕਰ ਸਕਦੇ ਹਨ ਐਂਟਰੀ, ਬਠਿੰਡਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ’

 ਚੋਣਾਂ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਉਸ ਤੋਂ ਪਹਿਲਾਂ ਬਲਕੌਰ ਸਿੰਘ ਵੱਲੋਂ ਚੋਣ ਲੜਨਾ ਚਰਚਾ ਦਾ ਵਿਸ਼ਾ ਹੈ।

ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਬਲਕੌਰ ਸਿੰਘ ਚੋਣ ਲੜ ਸਕਦੇ ਹਨ। ਇਸ ਤੋਂ ਪਹਿਲਾਂ ਵੀ ਚਰਚਾ ਸੀ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪਹਿਲਾਂ ਕਾਂਗਰਸ ਦੀ ਟਿਕਟ &lsquoਤੇ ਉਨ੍ਹਾਂ ਦੇ ਚੋਣ ਮੈਦਾਨ ਵਿਚ ਉਤਾਰੇ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਕਾਂਗਰਸ ਵੱਲੋਂ ਜੀਤ ਮੋਹਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਉਹ ਬਠਿੰਡਾ ਦੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ ਤੇ ਉਨ੍ਹਾਂ ਵੱਲੋਂ ਕਾਗਜ਼ ਭਰੇ ਜਾ ਸਕਦੇ ਹਨ। ਉਨ੍ਹਾਂ ਵੱਲੋਂ ਨਾਮਜ਼ਦਗੀ ਦੀ ਫਾਈਲ ਤਿਆਰ ਕਰਵਾਈ ਜਾ ਰਹੀ ਹੈ।