image caption:

ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ!

 ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਇੱਕ ਆਡੀਓ ਨੋਟ ਭੇਜਿਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਹਨ ਅਤੇ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਉਨ੍ਹਾਂ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ।
ਰਾਜਦੇਵ ਸਿੰਘ ਨੇ ਦੱਸਿਆ ਕਿ ਉਹ ਅੱਜ ਭਾਵ ਬੁੱਧਵਾਰ ਨੂੰ ਜੇਲ੍ਹ ਵਿੱਚ ਹੀ ਅੰਮ੍ਰਿਤਪਾਲ ਨੂੰ ਮਿਲੇ ਸਨ। ਹਾਲਾਂਕਿ ਅਜੇ ਤੱਕ ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਇਸ &lsquoਤੇ ਕੁਝ ਨਹੀਂ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ ਸਾਰੀਆਂ 13 ਸੀਟਾਂ &lsquoਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਤੇ 4 ਜੂਨ ਨੂੰ ਨਤੀਜੇ ਜਾਰੀ ਕੀਤੇ ਜਾਣਗੇ।