image caption:

ਇਟਲੀ ’ਚ ਪੰਜਾਬ ਦੇ ਨੌਜਵਾਨ ਦੀ ਮੌਤ

 ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ &rsquoਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਪਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ, ਜਿਥੇ ਉਹ ਇਟਲੀ ਦੇ ਸ਼ਹਿਰ ਸਲੈਰਨੋ ਵਿਖੇ ਇਕ ਰੈਸਟੋਰੈਂਟ &rsquoਤੇ ਕੰਮ ਕਰਦਾ ਸੀ। ਇਸ ਦੌਰਾਨ ਹਰਪਾਲ ਰਾਮ, ਜਦੋਂ ਕੰਮ ਉਪਰੰਤ ਆਪਣੇ ਕਮਰੇ ਵਿਚ ਗਿਆ ਤਾਂ ਰਾਤ ਦੇ ਸਮੇਂ ਅਚਾਨਕ ਸਿਹਤ ਵਿਗੜਣ ਕਾਰਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਭਰ &rsquoਚ ਸ਼ੋਗ ਫੈਲ ਗਿਆ।